ਰੂਸ ਨੇ ਜਾਸੂਸੀ ਦਾ ਇਲਜ਼ਾਮ ਲਾਉਂਦਿਆਂ ਬ੍ਰਿਟਿਸ਼ ਡਿਪਲੋਮੈਟ ਨੂੰ ਦੇਸ਼ ਵਿੱਚੋਂ ਕੱਢ ਦਿੱਤਾ
By Azad Soch
On
Moscow,28,NOV,2024,(Azad Soch News):- ਰੂਸ ਨੇ ਜਾਸੂਸੀ ਦਾ ਇਲਜ਼ਾਮ ਲਾਉਂਦਿਆਂ ਇੱਕ ਬ੍ਰਿਟਿਸ਼ ਡਿਪਲੋਮੈਟ (British Diplomat) ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਹੈ,ਰੂਸੀ ਸਮਾਚਾਰ ਏਜੰਸੀ ਟਾਸ ਨੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਦੇ ਹਵਾਲੇ ਨਾਲ ਕਿਹਾ ਕਿ ਬ੍ਰਿਟਿਸ਼ ਰਾਜਦੂਤ (British Ambassador) ਨੂੰ ਵੀ ਤਲਬ ਕੀਤਾ ਗਿਆ ਸੀ, ਬ੍ਰਿਟੇਨ ਨੇ ਇਸ ਮਾਮਲੇ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ,ਰੂਸੀ ਮੀਡੀਆ ਮੁਤਾਬਿਕ ਦੇਸ਼ ਦੀ FSB ਸੁਰੱਖਿਆ ਸੇਵਾ ਨੇ ਰਾਜਦੂਤ 'ਤੇ ਆਪਣੇ ਦਸਤਾਵੇਜ਼ਾਂ 'ਚ ਗਲਤ ਜਾਣਕਾਰੀ ਦੇਣ ਅਤੇ ਜਾਸੂਸੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ,ਏਜੰਸੀ ਮੁਤਾਬਿਕ ਉਹ ਤੋੜ-ਫੋੜ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਵੀ ਕੋਸ਼ਿਸ਼ ਕਰ ਰਹੇ ਸੀ।
Latest News
ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ
09 Dec 2024 18:06:16
ਫਰੀਦਕੋਟ, 9 ਦਸੰਬਰ 2024 () ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਮੁਹੱਈਆ ਕਰਵਾਉਣ ਦੇ ਮੰਤਵ...