ਦੱਖਣੀ ਲੇਬਨਾਨ ’ਚ ਐਤਵਾਰ ਨੂੰ ਇਜ਼ਰਾਇਲੀ ਫੌਜ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਕੀਤੀ

ਦੱਖਣੀ ਲੇਬਨਾਨ ’ਚ ਐਤਵਾਰ ਨੂੰ ਇਜ਼ਰਾਇਲੀ ਫੌਜ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਕੀਤੀ

Lebanon,26 JAN,2025,(Azad Soch News):-  ਦੱਖਣੀ ਲੇਬਨਾਨ (South Lebanon) ’ਚ ਐਤਵਾਰ ਨੂੰ ਇਜ਼ਰਾਇਲੀ ਫੌਜ (Israeli Army) ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਕੀਤੀ, ਜਿਸ ’ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 80 ਤੋਂ ਜ਼ਿਆਦਾ ਜ਼ਖਮੀ ਹੋ ਗਏ,ਇਹ ਜੰਗਬੰਦੀ ਦੇ ਤਹਿਤ ਇਜ਼ਰਾਈਲੀ ਫੌਜਾਂ ਨੂੰ ਵਾਪਸ ਬੁਲਾਉਣ ਦੀ ਮੰਗ ਕਰ ਰਹੇ ਸਨ,ਸਿਹਤ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਮ੍ਰਿਤਕਾਂ ਵਿਚ ਦੋ ਔਰਤਾਂ ਅਤੇ ਇਕ ਲੇਬਨਾਨੀ ਫੌਜ ਦਾ ਜਵਾਨ ਸ਼ਾਮਲ ਹੈ,ਸਰਹੱਦੀ ਇਲਾਕਿਆਂ ਦੇ 12 ਤੋਂ ਵੱਧ ਪਿੰਡਾਂ ਤੋਂ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ,ਇਜ਼ਰਾਈਲ-ਹਿਜ਼ਬੁੱਲਾ ਜੰਗ (Israel-Hezbollah War) ਨੂੰ ਰੋਕਣ ਲਈ ਨਵੰਬਰ ਦੇ ਅਖੀਰ ਵਿਚ ਹੋਏ ਜੰਗਬੰਦੀ ਸਮਝੌਤੇ ਵਲੋਂ ਨਿਰਧਾਰਤ 60 ਦਿਨਾਂ ਦੀ ਸਮਾਂ ਸੀਮਾ ਦੇ ਅੰਦਰ ਇਜ਼ਰਾਈਲੀ ਫੌਜਾਂ ਨੂੰ ਦਖਣੀ ਲੇਬਨਾਨ ਤੋਂ ਵਾਪਸ ਜਾਣਾ ਸੀ,ਪਰ ਅਜਿਹਾ ਨਹੀਂ ਹੋਇਆ,ਇਸ ਦੇ ਵਿਰੋਧ ’ਚ ਪ੍ਰਦਰਸ਼ਨਕਾਰੀਆਂ ਨੇ ਕਈ ਪਿੰਡਾਂ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ,ਕੁੱਝ ਪ੍ਰਦਰਸ਼ਨਕਾਰੀਆਂ ਨੇ ਹਿਜ਼ਬੁੱਲਾ ਦੇ ਝੰਡੇ ਫੜੇ ਹੋਏ ਸਨ। 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ