ਟੈਲੀਗ੍ਰਾਮ ਦੇ ਸੰਸਥਾਪਕ ਅਤੇ ਸੀ.ਈ.ਓ. ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਕੀਤਾ ਖਾਰਜ

ਟੈਲੀਗ੍ਰਾਮ ਦੇ ਸੰਸਥਾਪਕ ਅਤੇ ਸੀ.ਈ.ਓ. ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਕੀਤਾ ਖਾਰਜ

France,06 Sep,2024,(Azad Soch News):- ਟੈਲੀਗ੍ਰਾਮ ਦੇ ਸੰਸਥਾਪਕ ਅਤੇ ਸੀ.ਈ.ਓ. ਪਾਵੇਲ ਦੁਰੋਵ (CEO Pavel Durov) ਨੇ ਫਰਾਂਸ ’ਚ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ’ਤੇ ਬੋਲਦੇ ਹੋਏ ਅਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ,ਦੁਰੋਵ ਨੂੰ ਅਗਸਤ ਦੇ ਅਖੀਰ ਵਿਚ ਟੈਲੀਗ੍ਰਾਮ (Telegram) ’ਤੇ ਅਪਰਾਧਕ ਗਤੀਵਿਧੀਆਂ ਦੀ ਇਜਾਜ਼ਤ ਦੇਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ,ਵੀਰਵਾਰ ਰਾਤ ਨੂੰ ਇਕ ਟੈਲੀਗ੍ਰਾਮ ਪੋਸਟ (Telegram Post) ਵਿਚ ਉਨ੍ਹਾਂ ਨੇ ਫਰਾਂਸ ਵਿਚ ਅਪਣੇ ਵਿਰੁਧ ਲੱਗੇ ਦੋਸ਼ਾਂ ਦਾ ਬਚਾਅ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ,ਪੋਸਟ ’ਚ ਕਿਹਾ ਗਿਆ ਹੈ, ‘‘ਜੇ ਕੋਈ ਤੀਜੀ ਧਿਰ ਕਿਸੇ ਮੰਚ ’ਤੇ ਅਪਰਾਧਕ ਗਤੀਵਿਧੀਆਂ ’ਚ ਸ਼ਾਮਲ ਹੈ ਤਾਂ ਪੁਰਾਣੇ ਕਾਨੂੰਨਾਂ ਦੀ ਵਰਤੋਂ ਕਰ ਕੇ ਅਪਣੇ ਸੀ.ਈ.ਓ. (CEO) ਨੂੰ ਦੋਸ਼ੀ ਠਹਿਰਾਉਣਾ ਗਲਤ ਹੈ,ਤਕਨਾਲੋਜੀ (Technology) ਦਾ ਵਿਕਾਸ ਕਰਨਾ ਵੈਸੇ ਵੀ ਮੁਸ਼ਕਲ ਹੈ,ਕੋਈ ਵਿਅਕਤੀ ਕਦੇ ਵੀ ਡਿਵਾਈਸ (Device) ਨਹੀਂ ਬਣਾਵੇਗਾ ਜੇ ਉਸ ਨੂੰ ਅਪਣੇ ਉਪਕਰਣਾਂ ਦੀ ਸੰਭਾਵਤ ਦੁਰਵਰਤੋਂ ਲਈ ਜਵਾਬਦੇਹ ਠਹਿਰਾਇਆ ਜਾਵੇ,ਉਨ੍ਹਾਂ ਕਿਹਾ, ‘‘ਇਸ ਲਈ ਮੈਂ ਇਹ ਯਕੀਨੀ ਬਣਾਉਣਾ ਅਪਣਾ ਨਿੱਜੀ ਟੀਚਾ ਬਣਾਇਆ ਹੈ,ਕਿ ਅਸੀਂ ਇਸ ਸਬੰਧ ਵਿਚ ਮਹੱਤਵਪੂਰਨ ਸੁਧਾਰ ਕਰੀਏ,ਅਸੀਂ ਪਹਿਲਾਂ ਹੀ ਅੰਦਰੂਨੀ ਤੌਰ ’ਤੇ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ ਅਤੇ ਮੈਂ ਜਲਦੀ ਹੀ ਇਸ ਸਬੰਧ ’ਚ ਹੋਈ ਪ੍ਰਗਤੀ ਬਾਰੇ ਤੁਹਾਡੇ ਨਾਲ ਹੋਰ ਜਾਣਕਾਰੀ ਸਾਂਝੀ ਕਰਾਂਗਾ।’’ 

 

Advertisement

Latest News

ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ! ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...
ਭਾਰਤ ਅਤੇ ਬੰਗਲਾਦੇਸ਼ T-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਨੂੰ ਲੈ ਕੇ ਤਿਆਰੀਆਂ ਮੁਕੰਮਲ
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ
ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ
ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ