ਜੱਜ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਣਾਈ ਸਜ਼ਾ

ਜੱਜ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਣਾਈ ਸਜ਼ਾ

New York,11 JAN,2025,(Azad Soch News):-  ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump)  ਨੂੰ ਸ਼ੁਕਰਵਾਰ ਨੂੰ ਇਕ ‘ਪੋਰਨ ਸਟਾਰ’ (ਵੇਸ਼ਵਾ) ਨੂੰ ਗੁਪਤ ਪੈਸੇ ਦੇਣ ਦੇ ਦੋਸ਼ ’ਚ ਰਸਮੀ ਤੌਰ ’ਤੇ ਸਜ਼ਾ ਸੁਣਾਈ ਗਈ ਪਰ ਜੱਜ ਨੇ ਨਾ ਤਾਂ ਉਨ੍ਹਾਂ ਨੂੰ ਜੇਲ ਦੀ ਸਜ਼ਾ ਦਾ ਐਲਾਨ ਕੀਤਾ ਅਤੇ ਨਾ ਹੀ ਉਨ੍ਹਾਂ ’ਤੇ ਜੁਰਮਾਨਾ ਜਾਂ ਪਾਬੰਦੀ ਲਗਾਈ,ਇਹ ਫੈਸਲਾ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਦਸ ਦਿਨ ਪਹਿਲਾਂ ਆਇਆ ਹੈ,ਇਸ ਫੈਸਲੇ ਨੂੰ ਟਰੰਪ ਲਈ ਵੱਡੀ ਰਾਹਤ ਦੇ ਤੌਰ ’ਤੇ ਵੇਖਿਆ ਜਾ ਰਿਹਾ ਹੈ ਅਤੇ ਰਾਸ਼ਟਰਪਤੀ ਦੇ ਤੌਰ ’ਤੇ ਦੂਜੇ ਕਾਰਜਕਾਲ ਲਈ ਉਨ੍ਹਾਂ ਦੀ ਵ੍ਹਾਈਟ ਹਾਊਸ (White House) ’ਚ ਵਾਪਸੀ ਦਾ ਰਸਤਾ ਵੀ ਸਾਫ ਹੋ ਗਿਆ ਹੈ,ਮੈਨਹਟਨ ਅਦਾਲਤ ਦੇ ਜੱਜ ਜੁਆਨ ਐਮ. ਮਾਰਚਨ ਨੇ ‘ਹੱਸ਼ ਮਨੀ’ ਮਾਮਲੇ ’ਚ 78 ਸਾਲ ਦੇ ਟਰੰਪ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾ ਸਕਦੇ ਸਨ, ਹਾਲਾਂਕਿ, ਉਨ੍ਹਾਂ ਨੇ ਇਕ ਅਜਿਹਾ ਫੈਸਲਾ ਚੁਣਿਆ ਜਿਸ ਨੇ ਕੇਸ ਨੂੰ ਅਸਰਦਾਰ ਢੰਗ ਨਾਲ ਸੁਲਝਾਉਣ ਦੌਰਾਨ ਕਈ ਸੰਵਿਧਾਨਕ ਮੁੱਦਿਆਂ ਨੂੰ ਪੈਦਾ ਹੋਣ ਤੋਂ ਰੋਕਿਆ। 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ