ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ
By Azad Soch
On
USA,15 ,FEB,2025,(Azad Soch News):- ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ (America) ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ,ਅਮਰੀਕਾ ਵਿੱਚ ਡੋਨਾਲਡ ਟਰੰਪ (Donald Trump) ਦੀ ਮੁੜ ਸਰਕਾਰ ਬਣਨ ਤੋਂ ਬਾਅਦ ਉਹਨਾਂ ਵੱਲੋਂ ਕਈ ਵੱਡੇ ਫ਼ੈਸਲੇ ਲਏ ਗਏ ਹਨ,ਇਨ੍ਹਾਂ ਦੇ ਤਹਿਤ 5 ਫਰਵਰੀ 2025 ਨੂੰ ਅਮਰੀਕੀ ਸੈਨਾ ਦੇ C-17 ਵਿਮਾਨ (C-17 Aircraft) ਰਾਹੀਂ 104 ਗੈਰ-ਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਵਾਪਸ ਭਾਰਤ ਭੇਜਿਆ ਗਿਆ ਸੀ,ਇਹ ਉਹ ਲੋਕ ਸਨ, ਜੋ ਲੱਖਾਂ ਰੁਪਏ ਖਰਚ ਕਰਕੇ ‘ਡੰਕੀ ਰੂਟ’ ਜਾਂ ਹੋਰ ਗੈਰ-ਕਾਨੂੰਨੀ ਢੰਗਾਂ ਨਾਲ ਅਮਰੀਕਾ ‘ਚ ਦਾਖਲ ਹੋਏ ਅਤੇ ਪਿਛਲੇ ਕਈ ਸਾਲਾਂ ਤੋਂ ਉਥੇ ਰਹਿ ਰਹੇ ਸਨ,ਪਹਿਲੀ ਉਡਾਣ ਰਾਹੀਂ ਅਮਰੀਕਾ ਤੋਂ ਭਾਰਤ ਆਉਣ ਵਾਲਿਆਂ ਵਿੱਚ 30 ਪੰਜਾਬ, 33-33 ਹਰਿਆਣਾ ਤੇ ਗੁਜਰਾਤ, 3-3 ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਅਤੇ 2 ਚੰਡੀਗੜ੍ਹ ਤੋਂ ਸਨ।
Related Posts
Latest News
18 Mar 2025 05:44:32
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ...