ਜੰਗਬੰਦੀ ਲਈ ਸਹਿਮਤ ਹੋਇਆ ਯੂਕਰੇਨ
ਡੋਨਾਲਡ ਟਰੰਪ ਨੇ ਰੂਸ ਦੇ ਨਾਲ ਜੰਗਬੰਦੀ 'ਤੇ ਯੂਕਰੇਨ ਦੇ ਸਮਝੌਤੇ ਦਾ ਸਵਾਗਤ ਕੀਤਾ
By Azad Soch
On
Ukraine,12,MARCH,2025,(Azad Soch News):- ਯੂਕਰੇਨ ਜੰਗਬੰਦੀ ਲਈ ਸਹਿਮਤ ਹੋ ਗਿਆ ਹੈ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਰੂਸ ਦੇ ਨਾਲ ਜੰਗਬੰਦੀ 'ਤੇ ਯੂਕਰੇਨ ਦੇ ਸਮਝੌਤੇ ਦਾ ਸਵਾਗਤ ਕੀਤਾ ਹੈ ਅਤੇ ਉਮੀਦ ਜਤਾਈ ਹੈ ਕਿ ਰੂਸ ਵੀ ਇਸ 'ਤੇ ਸਕਾਰਾਤਮਕ ਜਵਾਬ ਦੇਵੇਗਾ।ਟਰੰਪ ਦਾ ਇਹ ਬਿਆਨ ਉਦੋਂ ਆਇਆ ਜਦੋਂ ਮੰਗਲਵਾਰ ਨੂੰ ਸਾਊਦੀ ਅਰਬ ਦੇ ਜੇਦਾਹ 'ਚ ਅਮਰੀਕੀ ਪ੍ਰਤੀਨਿਧੀਆਂ ਨਾਲ ਗੱਲਬਾਤ ਤੋਂ ਬਾਅਦ ਯੂਕਰੇਨ 30 ਦਿਨਾਂ ਦੀ ਜੰਗਬੰਦੀ 'ਤੇ ਸਹਿਮਤ ਹੋ ਗਿਆ,ਟਰੰਪ ਨੇ ਪੱਤਰਕਾਰਾਂ ਨੂੰ ਕਿਹਾ ਕਿ ਯੂਕਰੇਨ ਹੁਣੇ ਹੀ ਜੰਗਬੰਦੀ ਲਈ ਸਹਿਮਤ ਹੋਇਆ ਹੈ,ਹੁਣ ਸਾਨੂੰ ਰੂਸ ਵੱਲ ਜਾਣਾ ਪਵੇਗਾ ਅਤੇ ਉਮੀਦ ਹੈ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ (President Vladimir Putin) ਵੀ ਇਸ ਨੂੰ ਸਵੀਕਾਰ ਕਰਨਗੇ।
Related Posts
Latest News
24 Jan 2026 19:39:11
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...

