ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ

Washington,23 JAN,2025, (Azad Soch News):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ ਹੈ,ਮੰਗਲਵਾਰ ਨੂੰ ਵ੍ਹਾਈਟ ਹਾਊਸ (White House) ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਰੰਪ ਤੋਂ H-1B ਵੀਜ਼ਾ ‘ਤੇ ਸਵਾਲ ਪੁੱਛਿਆ ਗਿਆ,ਇਸ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਯੋਗ ਲੋਕ ਅਮਰੀਕਾ ਆਉਣ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਹ ਦੇਸ਼ ਵਿੱਚ ‘ਬਹੁਤ ਸਮਰੱਥ ਲੋਕਾਂ’ ਨੂੰ ਲਿਆਉਣਾ ਚਾਹੁੰਦੇ ਹਨ। ਮੈਨੂੰ ਬਹਿਸ ਦੇ ਦੋਵੇਂ ਪੱਖ ਪਸੰਦ ਹਨ, ਪਰ ਮੈਂ ਇਹ ਵੀ ਚਾਹੁੰਦਾ ਹਾਂ ਕਿ ਬਹੁਤ ਯੋਗ ਲੋਕ ਸਾਡੇ ਦੇਸ਼ ਵਿੱਚ ਆਉਣ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਗੇ ਕਿਹਾ, ‘ਪਰ ਮੈਂ ਨਹੀਂ ਚਾਹੁੰਦਾ ਕਿ ਅਸੀਂ ਇਸਨੂੰ ਰੋਕੀਏ।’ ਅਤੇ ਮੈਂ ਸਿਰਫ਼ ਇੰਜੀਨੀਅਰਾਂ ਬਾਰੇ ਗੱਲ ਨਹੀਂ ਕਰ ਰਿਹਾ, ਮੈਂ ਹਰ ਪੱਧਰ ਦੇ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ। ਰਾਸ਼ਟਰਪਤੀ H-1B ਵੀਜ਼ਾ *H-1B Visa)  ‘ਤੇ ਆਪਣੇ ਸਮਰਥਕਾਂ ਵਿੱਚ ਚੱਲ ਰਹੀ ਬਹਿਸ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਦੇ ਕਰੀਬੀ ਸਹਿਯੋਗੀ ਅਤੇ ਟੇਸਲਾ ਦੇ ਬੌਸ ਐਲੋਨ ਮਸਕ (Boss Elon Musk) H-1B ਵੀਜ਼ਾ ਦਾ ਸਮਰਥਨ ਕਰਦੇ ਹਨ ਕਿਉਂਕਿ ਇਸ ਦੇ ਚਲਦਿਆਂ ਹੀ ਯੋਗ ਤਕਨੀਕੀ ਪੇਸ਼ੇਵਰਾਂ ਅਮਰੀਕਾ ਵਿੱਚ ਆਉਂਦੇ ਹਨ। ਇਸ ਦੇ ਨਾਲ ਹੀ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਹੁਤ ਸਾਰੇ ਸਮਰਥਕ ਇਸਦਾ ਵਿਰੋਧ ਕਰਦੇ ਹੋਏ ਕਹਿੰਦੇ ਹਨ ਕਿ ਇਹ ਅਮਰੀਕੀ ਨਾਗਰਿਕਾਂ ਤੋਂ ਨੌਕਰੀਆਂ ਖੋਹ ਲੈਂਦਾ ਹੈ।

Advertisement

Latest News

ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Noida,07 FEB,2025,(Azad Soch News):-  ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...
PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਇਸ ਤਾਰੀਖ ਤੱਕ ਹੋ ਸਕਦੀ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735
Realme ਫਰਵਰੀ 'ਚ GT 7 ਪ੍ਰੋ ਰੇਸਿੰਗ ਐਡੀਸ਼ਨ ਫੋਨ ਲਾਂਚ ਕਰ ਰਿਹਾ ਹੈ
ਅਮਰੀਕੀ ਰਿਪਬਲਿਕਨ ਸੈਨੇਟਰ ਰਿਕ ਸਕਾਟ ਅਤੇ ਜੌਨ ਕੈਨੇਡੀ ਨੇ ਬਿਡੇਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਉਲਟਾਉਣ ਦੇ ਉਦੇਸ਼ ਨਾਲ ਇੱਕ ਪ੍ਰਸਤਾਵ ਪੇਸ਼ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ
ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ